ਰੁਪਏ 'ਚ ਜ਼ੋਰਦਾਰ ਗਿਰਾਵਟ , ਡਾਲਰ ਦੇ ਮੁਕਾਬਲੇ ਹੁਣ ਤਕ ਦੇ ਸਭ ਤੋਂ ਹੇਠਲੇ ਪੱਧਰ 'ਤੇ

in #wortheum2 years ago

Screenshot_2022_0829_111425.jpgਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 31 ਪੈਸੇ ਡਿੱਗ ਕੇ 80.15 ਦੇ ਸਰਵਕਾਲੀ ਹੇਠਲੇ ਪੱਧਰ 'ਤੇ ਪਹੁੰਚ ਗਿਆ। ਇਹ ਗਿਰਾਵਟ ਵਿਦੇਸ਼ਾਂ ਵਿੱਚ ਅਮਰੀਕੀ ਮੁਦਰਾ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਕਾਰਨ ਆਈ ਹੈ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 80.10 'ਤੇ ਖੁੱਲ੍ਹਿਆ। ਬਾਅਦ ਵਿਚ ਗਿਰਵਾਟ ਦਰਜ ਕਰਦਾ ਹੋਇਆ 80.15 'ਤੇ ਆ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 31 ਪੈਸੇ ਦੀ ਕਮਜ਼ੋਰੀ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 79.84 ਦੇ ਪੱਧਰ 'ਤੇ ਬੰਦ ਹੋਇਆ ਸੀ।