ਅਫ਼ਗ਼ਾਨਿਸਤਾਨ ’ਚ ਭੂਚਾਲ ਕਾਰਨ ਤਬਾਹੀ, 255 ਤੋਂ ਵੱਧ ਮੌਤਾਂ

in #worthume2 years ago

ਅਫ਼ਗ਼ਾਨਿਸਤਾਨ ਦੇ ਪੂਰਬੀ ਪਕਤਿਕਾ ਸੂਬੇ ਵਿੱਚ ਸ਼ਕਤੀਸ਼ਾਲੀ ਭੂਚਾਲ ਕਾਰਨ ਘੱਟੋ-ਘੱਟ 255 ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੇਸ਼ ਦੀ ਸਰਕਾਰੀ ਨਿਊਜ਼ ਏਜੰਸੀ ਮੁਤਾਬਕ ਭੂਚਾਲ ਦੀ ਸ਼ਿੱਦਤ 6 ਮਾਪੀ ਗਈ।

ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੇ ਖੋਸਤ ਤੋਂ 44 ਕਿਲੋਮੀਟਰ ਦੱਖਣ-ਪੱਛਮ 'ਚ 50.8 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਸਥਾਨਕ ਸਮੇਂ ਮੁਤਾਬਕ ਦੇਰ ਰਾਤ 1:54 ਵਜੇ ਆਇਆ। ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਅਤੇ ਖੈਬਰ-ਪਖਤੂਨਖਵਾ ਸੂਬਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ddddd.jpg